Page 01 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ |